ਪੰਜਾਬ ਦੀ ਭਗਵੰਤ ਮਾਨ ਸਰਕਾਰ ਲਗਾਤਾਰ ਰਾਜ ਵਿੱਚ ਚੰਗੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਨਵੀਆਂ ਨੀਤੀਆਂ ਅਤੇ ਉਪਰਲੇ ਕਰ ਰਹੀ ਹੈ। ਇਸ ਤਹਿਤ ਪੰਜਾਬ ਸਰਕਾਰ ਵੱਲੋਂ ਸਿੱਖਿਆ ਪੱਧਰ ਨੂੰ ਲਗਾਤਾਰ ਉੱਚਾ ਚੁੱਕਣ ਲਈ ਫਿਨਲੈਂਡ ਦੀ ਟਰਕੂ ਯੂਨੀਵਰਸਿਟੀ ਨਾਲ MoU ਸਹੀਬੰਦ ਕੀਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਾਇਮਰੀ ਸਕੂਲਾਂ ਦੇ 72 ਅਧਿਆਪਕਾਂ ਨੂੰ ਸਿਖਲਾਈ ਲਈ ਫਿਨਲੈਂਡ ਭੇਜਿਆ ਜਾਵੇਗਾ। ਇਹ ਪ੍ਰੋਗਰਾਮ 3 ਹਫ਼ਤਿਆਂ ਦਾ ਰਹੇਗਾ। ਟ੍ਰੇਨਿੰਗ ਤੋਂ ਬਾਅਦ ਅਧਿਆਪਕ ਬੱਚਿਆਂ ਨੂੰ ਫਿਨਲੈਂਡ ਦੇ ਸਕੂਲਾਂ ਦੀ ਤਰਜ਼ ‘ਤੇ ਇੱਥੇ ਪੜ੍ਹਾਈ ਕਰਵਾਉਣਗੇ। ਸਿੱਖਿਆ ਵਿਭਾਗ ਨੇ ਇੱਛੁਕ ਅਧਿਆਪਕਾਂ ਤੋਂ ਆਨਲਾਈਨ ਅਰਜ਼ੀਆਂ ਮੰਗੀਆਂ ਹਨ ਅਤੇ ਪ੍ਰਾਪਤ ਹੋਈਆਂ ਅਰਜ਼ੀਆਂ ਦੇ ਆਧਾਰ ‘ਤੇ ਹੀ ਅਧਿਆਪਕਾਂ ਦੀ ਚੋਣ ਕੀਤੀ ਜਾਵੇਗੀ।